Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 05 ਦਸੰਬਰ 2025

ਅੰਗ: 614
ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥
ਅਰਥ: ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ॥੧॥ ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ॥ ਰਹਾਉ ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ॥੨॥ ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ। ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ॥੩॥ ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ। ਨਾਨਕ ਜੀ ਆਖਦੇ ਹਨ- ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ॥੪॥੧੦॥੨੧॥
Like Save

Join the conversation

Loading comments…

Sign in to comment or join the discussion.

More from the community

You may also enjoy these stories

अमृत ​​वेले का हुक्मनामा - 15 फ़रवरी 2026

अंग: 703जैतसरी महला ९ ॥ हरि जू राखि लेहु पति मेरी ॥ जम को त्रास भइओ उर अंतरि सरनि गही किरपा निधि तेरी ॥१॥ रहाउ ॥ महा पतित मुगध लोभी फुनि करत पाप अब हारा ॥ भै मरबे को बिसरत नाहिन तिह चिंता तनु जारा ॥१॥ कीए उपाव मुकति के कारनि दह दिसि कउ उठि धाइआ ॥ घट ही भीतरि बसै निरंजनु ता क... Read more

Like Save

धन्य बाबा बुढ़ा जी – गंडा तोड़ने से परे एक महान जीवन की झलक

धन्य बाबा बुढ़ा जी – सिख परंपरा में बाबा बुढ़ा जी का अत्यंत सम्माननीय स्थान है। वे अकेले ऐसे व्यक्तित्व थे जिन्होंने गुरु नानक देव, गुरु अंगद देव, गुरु अमरदास, गुरु रामदास, गुरु अर्जुन देव, गुरु हरगोबिंद, गुरु हरिराय और गुरु तेग बहादुर — कुल आठ गुरुओं के केवल दर्शन ही नहीं किए... Read more

धन्य बाबा बुढ़ा जी – गंडा तोड़ने से परे एक महान जीवन की झलक
Like Save

"ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥" ​ਵਿਆਖਿਆ (Meaning): ​ਸ਼

"ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥" ​ਵਿਆਖਿਆ (Meaning): ​ਸ਼ਬਦ: "ਤੂ ਕਾਹੇ ਡੋਲਹਿ ਪ੍ਰਾਣੀਆ..." ​ਅਰਥ: ਹੇ ਇਨਸਾਨ! ਤੂੰ ਕਿਉਂ ਘਬਰਾਉਂਦਾ ਹੈਂ? ਤੂੰ ਕਿਉਂ ਡੋਲਦਾ ਹੈਂ? ਤੈਨੂੰ ਪੈਦਾ ਕਰਨ ਵਾਲਾ ਉਹ ਸਿਰਜਣਹਾਰ (ਪ੍ਰਮਾਤਮਾ) ਤੇਰੀ ਰੱਖਿਆ ਆਪ ਕਰੇਗਾ। ​ਅਗਲੀ ਪੰਕਤੀ: "ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਅਧਾਰੁ ॥"... Read more

Like Save

अमृत ​​वेले का हुक्मनामा - 07 अगस्त 2025

अंग: 686धनासरी महला १ ॥ सहजि मिलै मिलिआ परवाणु ॥ ना तिसु मरणु न आवणु जाणु ॥ ठाकुर महि दासु दास महि सोइ ॥ जह देखा तह अवरु न कोइ ॥१॥ गुरमुखि भगति सहज घरु पाईऐ ॥ बिनु गुर भेटे मरि आईऐ जाईऐ ॥१॥ रहाउ ॥ सो गुरु करउ जि साचु द्रिड़ावै ॥ अकथु कथावै सबदि मिलावै ॥ हरि के लोग अवर नही कार... Read more

Like Save