Back to community
ਸੰਧਿਆ ਵੇਲੇ ਦਾ ਹੁਕਮਨਾਮਾ – 06 ਦਸੰਬਰ 2025
ਅੰਗ: 728ਸੂਹੀ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਅੰਤਰਿ ਵਸੈ ਨ ਬਾਹਰਿ ਜਾਇ ॥ ਅੰਮ੍ਰਿਤੁ ਛੋਡਿ ਕਾਹੇ ਬਿਖੁ ਖਾਇ ॥੧॥ ਐਸਾ ਗਿਆਨੁ ਜਪਹੁ ਮਨ ਮੇਰੇ ॥ ਹੋਵਹੁ ਚਾਕਰ ਸਾਚੇ ਕੇਰੇ ॥੧॥ ਰਹਾਉ ॥ ਗਿਆਨੁ ਧਿਆਨੁ ਸਭੁ ਕੋਈ ਰਵੈ ॥ ਬਾਂਧਨਿ ਬਾਂਧਿਆ ਸਭੁ ਜਗੁ ਭਵੈ ॥੨॥ ਸੇਵਾ ਕਰੇ ਸੁ ਚਾਕਰੁ ਹੋਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸੋਇ ॥੩॥ ਹਮ ਨਹੀ ਚੰਗੇ ਬੁਰਾ ਨਹੀ ਕੋਇ ॥ ਪ੍ਰਣਵਤਿ ਨਾਨਕੁ ਤਾਰੇ ਸੋਇ ॥੪॥੧॥੨॥ ਅਰਥ: ਹੇ ਮਨ! ਪਰਮਾਤਮਾ ਨਾਲ ਅਜੇਹੀ ਡੂੰਘੀ ਸਾਂਝ ਪੱਕੀ ਕਰ, (ਜਿਸ ਦੀ ਬਰਕਤਿ ਨਾਲ) ਤੂੰ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ (ਸੱਚਾ) ਸੇਵਕ ਬਣ ਸਕੇਂ।੧।ਰਹਾਉ। (ਸੇਵਕ ਉਹ ਹੈ ਜਿਸ ਦਾ ਮਨ) ਦੁਨੀਆ ਦੇ ਰਸਾਂ ਪਦਾਰਥਾਂ ਵਲ ਨਹੀਂ ਦੌੜਦਾ, ਤੇ ਆਪਣੇ ਅੰਤਰ ਆਤਮੇ ਹੀ (ਪ੍ਰਭੂ-ਚਰਨਾਂ ਵਿਚ) ਟਿਕਿਆ ਰਹਿੰਦਾ ਹੈ; ਪਰਮਾਤਮਾ ਦਾ ਨਾਮ-ਅੰਮ੍ਰਿਤ ਛੱਡ ਕੇ ਉਹ ਵਿਸ਼ਿਆਂ ਦਾ ਜ਼ਹਿਰ ਨਹੀਂ ਖਾਂਦਾ।੧। ਜ਼ਬਾਨੀ ਜ਼ਬਾਨੀ ਤਾਂ ਹਰ ਕੋਈ ਆਖਦਾ ਹੈ ਕਿ ਮੈਨੂੰ ਗਿਆਨ ਪ੍ਰਾਪਤ ਹੋ ਗਿਆ ਹੈ, ਮੇਰੀ ਸੁਰਤਿ ਜੁੜੀ ਹੋਈ ਹੈ, ਪਰ (ਵੇਖਣ ਵਿਚ ਇਹ ਆਉਂਦਾ ਹੈ ਕਿ) ਸਾਰਾ ਜਗਤ ਮਾਇਆ ਦੇ ਮੋਹ ਦੀ ਫਾਹੀ ਵਿਚ ਬੱਝਾ ਹੋਇਆ ਭਟਕ ਰਿਹਾ ਹੈ (ਜ਼ਬਾਨੀ ਆਖਿਆਂ ਪ੍ਰਭੂ ਦਾ ਸੇਵਕ ਬਣ ਨਹੀਂ ਸਕੀਦਾ) ।੨। ਜੋ ਮਨੁੱਖ (ਮਨ ਨੂੰ ਬਾਹਰ ਭਟਕਣੋਂ ਹਟਾ ਕੇ ਪ੍ਰਭੂ ਦਾ) ਸਿਮਰਨ ਕਰਦਾ ਹੈ ਉਹੀ (ਪ੍ਰਭੂ ਦਾ) ਸੇਵਕ ਬਣਦਾ ਹੈ, ਉਸ ਸੇਵਕ ਨੂੰ ਪ੍ਰਭੂ ਜਲ ਵਿਚ ਧਰਤੀ ਦੇ ਅੰਦਰ ਆਕਾਸ਼ ਵਿਚ ਹਰ ਥਾਂ ਵਿਆਪਕ ਦਿੱਸਦਾ ਹੈ।੩। ਨਾਨਕ ਬੇਨਤੀ ਕਰਦਾ ਹੈ-ਜੋ ਮਨੁੱਖ (ਹਉਮੈ ਦਾ ਤਿਆਗ ਕਰਦਾ ਹੈ ਤੇ) ਸਮਝਦਾ ਹੈ ਕਿ ਮੈਂ ਹੋਰਨਾਂ ਨਾਲੋਂ ਚੰਗਾ ਨਹੀਂ ਤੇ ਕੋਈ ਮੈਥੋਂ ਮਾੜਾ ਨਹੀਂ, ਅਜੇਹੇ ਸੇਵਕ ਨੂੰ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਪਾਰ ਲੰਘਾ ਲੈਂਦਾ ਹੈ।੪।੧।੨।
0 likes
comments
Join the conversation
Nitnama
1 month ago english
Jo Maageh Thaakur Apune Te Soee Soee Devai ॥ Nanak Daas Mukh Te Jo Bolai Eehaa Oohaa Sach Hovai ॥2॥14॥45॥meaning: Whatever the Lord’s servant asks from the Lord and Master, He grants. O Nanak, what the Lord’s servant speaks becomes true and enduring, here and hereafter.sourc... Read more
Nitnama
11 months ago hindi
अंग: 843बिलावलु महला १ छंत दखणी ੴ सतिगुर प्रसादि ॥ मुंध नवेलड़ीआ गोइलि आई राम ॥ मटुकी डारि धरी हरि लिव लाई राम ॥ लिव लाइ हरि सिउ रही गोइलि सहजि सबदि सीगारीआ ॥ कर जोड़ि गुर पहि करि बिनंती मिलहु साचि पिआरीआ ॥ धन भाइ भगती देखि प्रीतम काम क्रोधु निवारिआ ॥ नानक मुंध नवेल सुंदरि देख... Read more
Nitnama
3 weeks ago english
ang: 683Dhanaasaree Mahalaa 5 ॥ Halat sukh palat sukh nit sukh simrano Naam Gobind kaa sadaa leejai ॥ Miteh kamaane paap chiraane Saadhsangat mil muaa jeejai ॥1॥ Rahaao ॥ Raaj joban bisrant Har maaiaa mahaa dukh ehu mahaant kahai ॥ Aas piaas raman Har keertan ehu padaarath b... Read more
Nitnama
7 months ago hindi
अंग: 612सोरठि महला ५ ॥ चरन कमल सिउ जा का मनु लीना से जन त्रिपति अघाई ॥ गुण अमोल जिसु रिदै न वसिआ ते नर त्रिसन त्रिखाई ॥१॥ हरि आराधे अरोग अनदाई ॥ जिस नो विसरै मेरा राम सनेही तिसु लाख बेदन जणु आई ॥ रहाउ ॥ जिह जन ओट गही प्रभ तेरी से सुखीए प्रभ सरणे ॥ जिह नर बिसरिआ पुरखु बिधाता... Read more
अंग: 666धनासरी महला ४ घरु १ चउपदे ੴ सतिगुर प्रसादि ॥ जो हरि सेवहि संत भगत तिन के सभि पाप निवारी ॥ हम ऊपरि किरपा करि सुआमी रखु संगति तुम जु पिआरी ॥१॥ हरि गुण कहि न सकउ बनवारी ॥ हम पापी पाथर नीरि डुबत करि किरपा पाखण हम तारी ॥ रहाउ ॥ जनम जनम के लागे बिखु मोरचा लगि संगति साध सवा... Read more
Loading comments…