Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 11 ਜੁਲਾਈ 2025

ਅੰਗ: 719
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ ਜੀ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਬਰਛੇ ਨਾਲ ਟੈੰਕ ਦਾ ਮੁਕਾਬਲਾ

ਗ਼ਾਲਿਬ ਕਹਿੰਦਾ ਲਹੂ ਉਹ ਨ੍ਹੀਂ ਹੁੰਦਾ, ਜਿਹੜਾ ਰਗਾਂ ਚ ਦੌੜਦਾ। ਲਹੂ ਤੇ ਉਹ ਆ ਜਿਹੜਾ ਅੱਖਾਂ ਚੋਂ ਟਪਕੇ। ਰਗ਼ੋਂ ਮੇਂ ਦੌੜਨੇ-ਫਿਰਨੇ ਕੇ ਹਮ ਨਹੀਂ ਕਾਯਲ ਜਬ ਆਂਖ ਹੀ ਸੇ ਨ ਟਪਕਾ ਤੋ ਫਿਰ ਲਹੂ ਕਯਾ ਹੈ…. ਘੱਲੂਘਾਰੇ ਜੂਨ 84 ਚ ਜਦੋਂ ਭਾਰਤੀ ਫ਼ੌਜ ਦੀ ਕੋਈ ਵਾਹ ਪੇਸ਼ ਚੱਲੀ ਤਾਂ ਟੈੰਕ ਦਰਬਾਰ ਸਾਹਿਬ ਵੱਲ ਨੂੰ ਮੋੜੇ, ਇਕ ਟੈਂਕ ਅੱਗ ਵਰਾਉਂਦਾ ਲੰ... Read more

ਬਰਛੇ ਨਾਲ ਟੈੰਕ ਦਾ ਮੁਕਾਬਲਾ
Like Save

ਜਾ ਕੈ ਸਿਮਰਨਿ ਭਉ ਦੁਖ ਹਰੈ ॥ ਜਾ ਕੈ ਸਿਮਰਨਿ ਅਪਦਾ ਟਰੈ ॥ਅਰਥ: ਜਿਸ ਪ੍ਰਭੂ ਦਾ ਸਿਮ

ਜਾ ਕੈ ਸਿਮਰਨਿ ਭਉ ਦੁਖ ਹਰੈ ॥ ਜਾ ਕੈ ਸਿਮਰਨਿ ਅਪਦਾ ਟਰੈ ॥ਅਰਥ: ਜਿਸ ਪ੍ਰਭੂ ਦਾ ਸਿਮਰਨ ਕਰਨ ਨਾਲ ਮਨ ਦੇ ਸਾਰੇ ਡਰ ਅਤੇ ਦੁੱਖ ਦੂਰ ਹੋ ਜਾਂਦੇ ਹਨ, ਅਤੇ ਜੀਵਨ ਦੀਆਂ ਬਿਪਤਾਵਾਂ ਟਲ ਜਾਂਦੀਆਂ ਹਨ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 986

Like Save