Back to community
ਸੰਧਿਆ ਵੇਲੇ ਦਾ ਹੁਕਮਨਾਮਾ – 07 ਦਸੰਬਰ 2025
ਅੰਗ: 674ਧਨਾਸਿਰੀ ਮਹਲਾ ੫ ॥ ਅਬ ਹਰਿ ਰਾਖਨਹਾਰੁ ਚਿਤਾਰਿਆ ॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥੧॥ ਰਹਾਉ ॥ ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥ ਸਿਮਰਿ ਸਿਮਰਿ ਪੂਰਨ ਨਾਰਾਇਨ ਸੰਗੀ ਸਗਲੇ ਤਾਰਿਆ ॥੧॥ ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥ ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥੨॥੧੬॥ ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਸ ਮਨੁੱਖਾ ਜਨਮ ਵਿਚ (ਵਿਕਾਰਾਂ ਤੋਂ) ਬਚਾ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਨਾ ਸ਼ੁਰੂ ਕਰ ਦਿੱਤਾ, ਪਰਮਾਤਮਾ ਨੇ ਇਕ ਛਿਨ ਵਿਚ ਉਹਨਾਂ ਨੂੰ ਵਿਕਾਰੀਆਂ ਤੋਂ ਪਵਿਤ੍ਰ ਜੀਵਨ ਵਾਲੇ ਬਣਾ ਦਿੱਤਾ, ਉਹਨਾਂ ਦਾ ਸਾਰਾ ਰੋਗ ਕੱਟ ਦਿੱਤਾ।1। ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਿਨ੍ਹਾਂ ਮਨੁੱਖਾਂ ਦਾ ਮੇਲ ਹੋ ਗਿਆ, (ਪਰਮਾਤਮਾ ਨੇ ਉਹਨਾਂ ਦੇ ਅੰਦਰੋਂ) ਕਾਮ ਕ੍ਰੋਧ ਲੋਭ ਮਾਰ ਮੁਕਾਇਆ। ਸਰਬ-ਵਿਆਪਕ ਪਰਮਾਤਮਾ ਦਾ ਨਾਮ ਮੁੜ ਮੁੜ ਸਿਮਰ ਕੇ ਉਹਨਾਂ ਨੇ ਆਪਣੇ ਸਾਰੇ ਸਾਥੀ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਏ।1। ਹੇ ਮਨ! ਪਰਮਾਤਮਾ ਦਾ ਇਕ ਨਾਮ ਹੀ ਸਾਰੀਆਂ ਦਵਾਈਆਂ ਦਾ ਮੂਲ ਹੈ, ਸਾਰੇ ਮੰਤ੍ਰਾਂ ਦਾ ਮੂਲ ਹੈ। ਜਿਸ ਮਨੁੱਖ ਨੇ ਆਪਣੇ ਮਨ ਵਿਚ ਪਰਮਾਤਮਾ ਵਾਸਤੇ ਸਰਧਾ ਧਾਰ ਲਈ ਹੈ, ਨਾਨਕ ਉਸ ਮਨੁੱਖ ਦੇ ਚਰਨਾਂ ਦੀ ਧੂੜ ਸਦਾ ਮੰਗਦਾ ਹੈ, ਨਾਨਕ ਉਸ ਮਨੁੱਖ ਤੋਂ ਸਦਾ ਸਦਕੇ ਜਾਂਦਾ ਹੈ।2। 16।
1 likes
comments
Join the conversation
Satnam Singh
5 months ago punjabi
ਸਭ ਸੰਗਤਾਂ ਨੂੰ ਜੀ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ
Nitnama
4 months ago punjabi
ਅੰਗ: 723ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗ... Read more
Nitnama
5 months ago english
ang: 713Toḍee Mahalaa 5 ॥ Satigur aaio saran tuhaaree ॥ Milai sookh Naam Har sobhaa chintaa laah hamaaree ॥1॥ Rahaao ॥ Avar na soojhai doojee thaahar haar pario tau duaaree ॥ Lekhaa chhod alekhai chhooteh ham nirgun leh ubaaree ॥1॥ Sad bakhasind sadaa miharvaanaa sabhnaa dei... Read more
Nitnama
10 months ago english
ang: 654Raag Sorath Baanee Bhagat Kabeer Jee Kee Ghar 1* *Ik Oankaar Satgur Parsaad ||* *Bed Puraan Sabhai Mat Sun Kai Karee Karam Kee Aasaa || Kaal Grasat Sabh Log Syaane Outh Panddit Pai Chale Niraasaa ||1|| Man Re Sareo N Ekai Kaajaa || Bhajeo N Raghupat Raajaa ||1|| Raha... Read more
Nitnama Eng Ai
3 weeks ago english
On November 5, Kanwar Nau Nihal Singh was allegedly murdered on the orders of Dhian Singh Dogra, who had his head repeatedly struck with stones. Let us take a brief look at this chapter of Sikh history. Kanwar Nau Nihal Singh, the grandson of Maharaja Ranjit Singh and son of... Read more
Loading comments…