Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 11 ਦਸੰਬਰ 2025

ਅੰਗ: 683
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥
ਅਰਥ: ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ ਜੀ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਅੰਮ੍ਰਿਤਸਰ, 26 ਦਸੰਬਰ 2025 — ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਮੌਕੇ **ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ (ਧਾਰਮਿਕ ਜਥਾ) ਦਾ ਆਯੋਜਨ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ, ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕੀਰਤਨ ਸ਼ੁਰੂ ਹੋਇਆ, ਜਿੱਥ... Read more

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ
Like Save

अमृत ​​वेले का हुक्मनामा - 30 अप्रैल 2026

अंग: 696जैतसरी महला ४ घरु १ चउपदे ੴसतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु दि्रड़ाइआ बिनु नावै जीवनु बिरथा ॥ रहाउ ॥ बिनु गुर मूड़ भए है... Read more

Like Save