Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 12 ਦਸੰਬਰ 2025

ਅੰਗ: 582
ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥
ਅਰਥ: ਰਾਗ ਵਡਹੰਸ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ। ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੇਹੜੀ ਜੀਵ ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ, ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਗੁਣਾਂ ਵਾਲੀਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਗੁਣ ਚੇਤੇ ਕਰਦੀਆਂ ਰਹਿੰਦੀਆਂ ਹਨ, ਪ੍ਰਭੂ-ਖਸਮ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ ਵਿਛੋੜਾ ਨਹੀਂ ਹੁੰਦਾ। ਹੇ ਭਾਈ! ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਪ੍ਰਭੂ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ।੧। ❀ ਨੋਟ: ਸਿਰਲੇਖ ਦੇ ਅੰਕ ੧, ੨, ੩, ਆਦਿਕ ਨੂੰ ਪਹਿਲਾ, ਦੂਜਾ, ਤੀਜਾ ਪੜ੍ਹਨਾ ਹੈ।
Like Save

Join the conversation

Loading comments…

Sign in to comment or join the discussion.

More from the community

You may also enjoy these stories

Passing away of Mata Ganga Ji, mother of Guru Hargobind Sahib Ji

On 27 March 1628 CE, Mata Ganga Ji—the revered mother of Sri Guru Hargobind Sahib Ji—left her five-element mortal body and went to rest at the sacred feet of Sri Guru Arjan Dev Ji Maharaj. Mata Ganga Ji It is recorded by several historians that Sri Guru Arjan Dev Ji had an e... Read more

Passing away of Mata Ganga Ji, mother of Guru Hargobind Sahib Ji
Like Save

अमृत ​​वेले का हुक्मनामा - 26 अप्रैल 2026

अंग: 766सूही महला १ ॥ मेरा मनु राता गुण रवै मनि भावै सोई ॥ गुर की पउड़ी साच की साचा सुखु होई ॥ सुखि सहजि आवै साच भावै साच की मति किउ टलै ॥ इसनानु दानु सुगिआनु मजनु आपि अछलिओ किउ छलै ॥ परपंच मोह बिकार थाके कूड़ु कपटु न दोई ॥ मेरा मनु राता गुण रवै मनि भावै सोई ॥१॥अर्थ: (परमात्मा... Read more

Like Save

ਸ਼ਹੀਦੀ ਦਿਹਾੜਾ ਭਾਈ ਕੇਹਰ ਸਿੰਘ ਤੇ ਭਾਈ ਸਤਵੰਤ ਸਿੰਘ ਜੀ

6 ਜਨਵਰੀ ਸਿੱਖ ਇਤਿਹਾਸ ਦਾ ਉਹ ਅਮਰ ਦਿਨ ਹੈ, ਜਦੋਂ ਪੰਥ ਦੀ ਆਣ, ਬਾਣ ਅਤੇ ਸ਼ਾਨ ਲਈ ਦੋ ਅਡੋਲ ਸੂਰਮਿਆਂ ਨੇ ਹੱਸਦੇ-ਹੱਸਦੇ ਫਾਂਸੀ ਦਾ ਫੰਦਾ ਚੁੰਮ ਕੇ ਸ਼ਹੀਦੀ ਪ੍ਰਾਪਤ ਕੀਤੀ। ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਜੀ ਸਿਰਫ਼ ਵਿਅਕਤੀ ਨਹੀਂ ਰਹੇ — ਉਹ ਸਿੱਖ ਕੌਮ ਦੀ ਅਟੱਲ ਆਤਮਾ ਬਣ ਗਏ। ਪਿਛੋਕੜ: ਜਦੋਂ ਪੰਥ ਦੀ ਪੱਗ ਨਿਸ਼ਾਨੇ ’ਤੇ ਸੀ 1... Read more

ਸ਼ਹੀਦੀ ਦਿਹਾੜਾ ਭਾਈ ਕੇਹਰ ਸਿੰਘ ਤੇ ਭਾਈ ਸਤਵੰਤ ਸਿੰਘ ਜੀ
Like Save

ਸੰਧਿਆ ਵੇਲੇ ਦਾ ਹੁਕਮਨਾਮਾ – 28 ਅਪ੍ਰੈਲ 2026

ਅੰਗ: 654ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ... Read more

Like Save

ਮਨ ਜੀਤੈ ਜਗੁ ਜੀਤੁ ॥ਅਰਥ: ਜੇ ਮਨੁੱਖ ਆਪਣੇ ਮਨ ਨੂੰ ਜਿੱਤ ਲਏ, ਤਾਂ ਉਹ ਸਾਰੇ ਸੰਸਾਰ

ਮਨ ਜੀਤੈ ਜਗੁ ਜੀਤੁ ॥ਅਰਥ: ਜੇ ਮਨੁੱਖ ਆਪਣੇ ਮਨ ਨੂੰ ਜਿੱਤ ਲਏ, ਤਾਂ ਉਹ ਸਾਰੇ ਸੰਸਾਰ ਨੂੰ ਜਿੱਤ ਲੈਂਦਾ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ ੬

Like Save