Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 14 ਦਸੰਬਰ 2025

ਅੰਗ: 533
ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥
ਅਰਥ: ਰਾਗ ਦੇਵਗੰਧਾਰੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ।੧।ਰਹਾਉ। ਹੇ ਭਾਈ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ ਇਕਰਾਰ ਕਰਨ ਵਾਲੇ) ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਨਾਨਕ! ਆਖ-ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ, ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ।੨।੧।੨੭।
Like Save

Join the conversation

Loading comments…

Sign in to comment or join the discussion.

More from the community

You may also enjoy these stories

ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥ਅਰਥ: ਵਾਹਿਗੁਰੂ ਦਾ ਨਾਮ ਸਿਮਰਨ ਕਰਨ ਨਾ

ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥ਅਰਥ: ਵਾਹਿਗੁਰੂ ਦਾ ਨਾਮ ਸਿਮਰਨ ਕਰਨ ਨਾਲ ਮਨ ਪਵਿੱਤਰ ਹੁੰਦਾ ਹੈ ਅਤੇ ਆਤਮਾ ਨੂੰ ਆਨੰਦ ਪ੍ਰਾਪਤ ਹੁੰਦਾ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Like Save

ਸਫਲ ਦਰਸਨੁ ਪੇਖਤ ਪੁਨੀਤ ॥ ਪਰਸਤ ਚਰਨ ਗਤਿ ਨਿਰਮਲ ਰੀਤਿ ॥ਅਰਥ: ਸਤਿਗੁਰੂ ਦਾ ਦਰਸ਼ਨ

ਸਫਲ ਦਰਸਨੁ ਪੇਖਤ ਪੁਨੀਤ ॥ ਪਰਸਤ ਚਰਨ ਗਤਿ ਨਿਰਮਲ ਰੀਤਿ ॥ਅਰਥ: ਸਤਿਗੁਰੂ ਦਾ ਦਰਸ਼ਨ ਕਰਦਿਆਂ ਮਨੁੱਖ ਦਾ ਜੀਵਨ ਪਵਿੱਤਰ ਹੋ ਜਾਂਦਾ ਹੈ। ਗੁਰੂ ਦੇ ਚਰਨਾਂ ਦੀ ਸ਼ਰਨ ਅਪਣਾਉਣ ਨਾਲ ਜੀਵਨ ਦੀ ਚਾਲ ਅਤੇ ਆਚਰਨ ਨਿਰਮਲ ਹੋ ਜਾਂਦੇ ਹਨ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ — ਅੰਗ: 287

Like Save

morning hukamnama - 25 November 2025

ang: 804Bilaaval Mahalaa 5 ॥ Tan man dhan arpau sabh apnaa ॥ Kavan so mat jit Har Har japnaa ॥1॥ Kar aasaa aaeio Prabh maagan ॥ Tumh pekhat sobhaa merai aagan ॥ Rahaao ॥ Anik jugat kar bahut beechaarau ॥ Saadhsang is maneh udhaarau ॥2॥ Mat budh surat naahee chaturaaee ॥ Taa... Read more

Like Save