Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 14 ਦਸੰਬਰ 2025

ਅੰਗ: 624
ਰਾਗੁ ਸੋਰਠਿ ਮਹਲਾ ੫ ॥ ਦਹ ਦਿਸ ਛਤ੍ਰ ਮੇਘ ਘਟਾ ਘਟ ਦਾਮਨਿ ਚਮਕਿ ਡਰਾਇਓ ॥ ਸੇਜ ਇਕੇਲੀ ਨੀਦ ਨਹੁ ਨੈਨਹ ਪਿਰੁ ਪਰਦੇਸਿ ਸਿਧਾਇਓ ॥੧॥ ਹੁਣਿ ਨਹੀ ਸੰਦੇਸਰੋ ਮਾਇਓ ॥ ਏਕ ਕੋਸਰੋ ਸਿਧਿ ਕਰਤ ਲਾਲੁ ਤਬ ਚਤੁਰ ਪਾਤਰੋ ਆਇਓ ॥ ਰਹਾਉ ॥ ਕਿਉ ਬਿਸਰੈ ਇਹੁ ਲਾਲੁ ਪਿਆਰੋ ਸਰਬ ਗੁਣਾ ਸੁਖਦਾਇਓ ॥ ਮੰਦਰਿ ਚਰਿ ਕੈ ਪੰਥੁ ਨਿਹਾਰਉ ਨੈਨ ਨੀਰਿ ਭਰਿ ਆਇਓ ॥੨॥ ਹਉ ਹਉ ਭੀਤਿ ਭਇਓ ਹੈ ਬੀਚੋ ਸੁਨਤ ਦੇਸਿ ਨਿਕਟਾਇਓ ॥ ਭਾਂਭੀਰੀ ਕੇ ਪਾਤ ਪਰਦੋ ਬਿਨੁ ਪੇਖੇ ਦੂਰਾਇਓ ॥੩॥ ਭਇਓ ਕਿਰਪਾਲੁ ਸਰਬ ਕੋ ਠਾਕੁਰੁ ਸਗਰੋ ਦੂਖੁ ਮਿਟਾਇਓ ॥ ਕਹੁ ਨਾਨਕ ਹਉਮੈ ਭੀਤਿ ਗੁਰਿ ਖੋਈ ਤਉ ਦਇਆਰੁ ਬੀਠਲੋ ਪਾਇਓ ॥੪॥ ਸਭੁ ਰਹਿਓ ਅੰਦੇਸਰੋ ਮਾਇਓ ॥ ਜੋ ਚਾਹਤ ਸੋ ਗੁਰੂ ਮਿਲਾਇਓ ॥ ਸਰਬ ਗੁਨਾ ਨਿਧਿ ਰਾਇਓ ॥ ਰਹਾਉ ਦੂਜਾ ॥੧੧॥੬੧॥
ਅਰਥ: (ਜਦੋਂ) ਬੱਦਲਾਂ ਦੀਆਂ ਘਟਾਂ ਹੀ ਘਟਾਂ ਛਤਰੀ ਵਾਂਗ ਦਸੀਂ ਪਾਸੀਂ (ਪਸਰੀਆਂ ਹੁੰਦੀਆਂ ਹਨ) , ਬਿਜਲੀ ਚਮਕ ਚਮਕ ਕੇ ਡਰਾਂਦੀ ਹੈ, (ਜਿਸ ਇਸਤ੍ਰੀ ਦਾ) ਪਤੀ ਪਰਦੇਸ ਵਿਚ ਗਿਆ ਹੁੰਦਾ ਹੈ, (ਉਸ ਦੀ) ਸੇਜ (ਪਤੀ ਤੋਂ ਬਿਨਾ) ਸੁੰਞੀ ਹੁੰਦੀ ਹੈ, (ਉਸ ਦੀਆਂ) ਅੱਖਾਂ ਵਿਚ ਨੀਂਦ ਨਹੀਂ ਆਉਂਦੀ।੧। (ਪਤੀ ਤੋਂ ਵਿਛੁੜ ਕੇ ਘਬਰਾਈ ਹੋਈ ਉਹ ਆਖਦੀ ਹੈ-) ਹੇ ਮਾਂ! ਹੁਣ ਤਾਂ (ਪਤੀ ਵਲੋਂ) ਕੋਈ ਸਨੇਹਾ ਭੀ ਨਹੀਂ ਆਉਂਦਾ। (ਪਹਿਲਾਂ ਜਦੋਂ ਕਦੇ ਘਰੋਂ ਜਾ ਕੇ ਪਤੀ) ਇਕ ਕੋਹ ਪੈਂਡਾ ਹੀ ਕਰਦਾ ਸੀ ਤਦੋਂ (ਉਸ ਦੀਆਂ) ਚਾਰ ਚਿੱਠੀਆਂ ਆ ਜਾਂਦੀਆਂ ਸਨ।ਰਹਾਉ। ਹੇ ਮਾਂ! ਮੈਨੂੰ ਭੀ ਇਹ ਸੋਹਣਾ ਪਿਆਰਾ ਲਾਲ (ਪ੍ਰਭੂ) ਕਿਵੇਂ ਭੁੱਲ ਸਕਦਾ ਹੈ? ਇਹ ਤਾਂ ਸਾਰੇ ਗੁਣਾਂ ਦਾ ਮਾਲਕ ਹੈ, ਸਾਰੇ ਸੁਖ ਦੇਣ ਵਾਲਾ ਹੈ। ਮੈਂ ਭੀ (ਵਿਛੁੜੀ ਨਾਰ ਵਾਂਗ) ਕੋਠੇ ਉੱਤੇ ਚੜ੍ਹ ਕੇ (ਪਤੀ ਦਾ) ਰਾਹ ਤੱਕਦੀ ਹਾਂ, (ਮੇਰੀਆਂ ਭੀ) ਅੱਖਾਂ (ਵੈਰਾਗ-) ਨੀਰ ਨਾਲ ਭਰ ਆਈਆਂ ਹਨ।੨। ਹੇ ਮਾਂ! ਮੈਂ ਸੁਣਦੀ ਤਾਂ ਇਹ ਹਾਂ, ਕਿ (ਉਹ ਪਤੀ ਪ੍ਰਭੂ) ਮੇਰੇ ਹਿਰਦੇ-ਦੇਸ ਵਿਚ ਮੇਰੇ ਨੇੜੇ ਹੀ ਵੱਸਦਾ ਹੈ, ਪਰ (ਮੇਰੇ ਤੇ ਉਸ ਦੇ) ਵਿਚਕਾਰ ਮੇਰੀ ਹਉਮੈ ਦੀ ਕੰਧ ਖੜੀ ਹੋ ਗਈ ਹੈ, (ਕਹਿੰਦੇ ਹਨ) ਭੰਭੀਰੀ ਦੇ ਖੰਭ ਵਾਂਗ (ਬੜਾ ਬਰੀਕ) ਪਰਦਾ (ਮੇਰੇ ਤੇ ਉਸ ਪਤੀ ਦੇ ਵਿਚਕਾਰ ਹੈ) , ਪਰ ਉਸ ਦਾ ਦਰਸ਼ਨ ਕਰਨ ਤੋਂ ਬਿਨਾ ਉਹ ਕਿਤੇ ਦੂਰ ਵੱਸਦਾ ਜਾਪਦਾ ਹੈ।੩। ਹੇ ਮਾਂ! ਜਿਸ ਸੁਭਾਗਣ ਉਤੇ ਸਭ ਜੀਵਾਂ ਦਾ ਮਾਲਕ ਦਇਆਵਾਨ ਹੁੰਦਾ ਹੈ, ਉਸ ਦਾ ਉਹ ਸਾਰਾ (ਵਿਛੋੜੇ ਦਾ) ਦੁੱਖ ਦੂਰ ਕਰ ਦੇਂਦਾ ਹੈ। ਹੇ ਨਾਨਕ! ਆਖ-ਜਦੋਂ ਗੁਰੂ ਨੇ (ਜੀਵ-ਇਸਤ੍ਰੀ ਦੇ ਅੰਦਰੋਂ) ਹਉਮੈ ਦੀ ਕੰਧ ਢਾਹ ਦਿੱਤੀ, ਤਦੋਂ ਉਸ ਨੇ ਮਾਇਆ-ਰਹਿਤ ਦਇਆਲ (ਪ੍ਰਭੂ-ਪਤੀ) ਨੂੰ (ਆਪਣੇ ਅੰਦਰ ਹੀ) ਲੱਭ ਲਿਆ।੪। ਹੇ ਮਾਂ! ਪ੍ਰਭੂ-ਪਾਤਿਸ਼ਾਹ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ। ਜਿਸ ਜੀਵ-ਇਸਤ੍ਰੀ ਨੂੰ ਗੁਰੂ ਨੇ ਉਹ ਮਿਲਾ ਦਿੱਤਾ, ਜਿਸ ਦੀ ਉਸ ਨੂੰ ਤਾਂਘ ਲੱਗ ਰਹੀ ਸੀ, ਉਸ ਦਾ ਸਾਰਾ ਚਿੰਤਾ-ਫ਼ਿਕਰ ਮੁੱਕ ਜਾਂਦਾ ਹੈ।ਰਹਾਉ ਦੂਜਾ।੧੧।੬੧।
Like Save

Join the conversation

Loading comments…

Sign in to comment or join the discussion.

More from the community

You may also enjoy these stories

Jo Maageh Thaakur Apune Te Soee Soee Devai ॥ Nanak Daas Mukh Te Jo Bol

Jo Maageh Thaakur Apune Te Soee Soee Devai ॥ Nanak Daas Mukh Te Jo Bolai Eehaa Oohaa Sach Hovai ॥2॥14॥45॥meaning: Whatever the Lord’s servant asks from the Lord and Master, He grants. O Nanak, what the Lord’s servant speaks becomes true and enduring, here and hereafter.sourc... Read more

Like Save

संध्या वेले का हुक्मनामा - 09 नवंबर 2026

अंग: 675धनासरी महला ५ ॥ मेरा लागो राम सिउ हेतु ॥ सतिगुरु मेरा सदा सहाई जिनि दुख का काटिआ केतु ॥१॥ रहाउ ॥ हाथ देइ राखिओ अपुना करि बिरथा सगल मिटाई ॥ निंदक के मुख काले कीने जन का आपि सहाई ॥१॥ साचा साहिबु होआ रखवाला राखि लीए कंठि लाइ ॥ निरभउ भए सदा सुख माणे नानक हरि गुण गाइ ॥२॥१... Read more

Like Save

अमृत ​​वेले का हुक्मनामा - 22 जुलाई 2025

अंग: 696जैतसरी महला ४ घरु १ चउपदे ੴसतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु दि्रड़ाइआ बिनु नावै जीवनु बिरथा ॥ रहाउ ॥ बिनु गुर मूड़ भए है... Read more

Like Save

गुरुगद्दी गुरुपुरब श्री गुरु अर्जन देव जी

धन धन श्री गुरु अर्जन देव जी के गुरगद्दी गुरुपर्व की समस्त संगत को लाख-लाख बधाइयाँ।** सिख इतिहास में पाँचवें पातशाह श्री गुरु अर्जन देव जी का जीवन विनम्रता, सेवा, भक्ति, शांति, त्याग और अद्वितीय शहादत का प्रतीक है। श्री गुरु अर्जन देव जी ने गुरु नानक साहिब जी के मानवता, समान... Read more

गुरुगद्दी गुरुपुरब श्री गुरु अर्जन देव जी
Like Save