Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 15 ਦਸੰਬਰ 2025

ਅੰਗ: 626
ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥੫॥੬੯॥
ਅਰਥ: ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ!ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ)ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਰਾਖੁ ਪਿਤਾ ਪ੍ਰਭ ਮੇਰੇ ॥ ਮੋਹਿ ਨਿਰਗੁਨੁ ਸਭ ਗੁਨ ਤੇਰੇ ॥ਅਰਥ: ਹੇ ਮੇਰੇ ਮਿੱਤਰ ਪ੍ਰ

ਰਾਖੁ ਪਿਤਾ ਪ੍ਰਭ ਮੇਰੇ ॥ ਮੋਹਿ ਨਿਰਗੁਨੁ ਸਭ ਗੁਨ ਤੇਰੇ ॥ਅਰਥ: ਹੇ ਮੇਰੇ ਮਿੱਤਰ ਪ੍ਰਭੂ! ਮੈਨੂੰ ਗੁਣ-ਹੀਨ ਨੂੰ ਬਚਾ ਲੈ। ਸਾਰੇ ਗੁਣ ਤੇਰੇ (ਵੱਸ ਵਿਚ ਹਨ, ਜਿਸ ਤੇ ਮਿਹਰ ਕਰੇਂ, ਉਸੇ ਨੂੰ ਮਿਲਦੇ ਹਨ। ਮੈਨੂੰ ਭੀ ਆਪਣੇ ਗੁਣ ਬਖ਼ਸ਼ ਤੇ ਅਉਗਣਾਂ ਤੋਂ ਬਚਾ ਲੈ)ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 206

Like Save

morning hukamnama - 16 September 2025

ang: 704Jaitsree Mahalla 5 Ghar 2 Chhant ॥ Ik Oankaar Satgur Prasaad ॥ Salok ॥ Oochaa agam apaar Prabh kathan na jaae akath ॥ Nanak Prabh sarnaagatee raakhan kau samrath ॥1॥ Chhant ॥ Jiu jaanahu tiu raakh Har Prabh teriaa ॥ Kete ganaau asankh avgan meriaa ॥ Asankh avgan khat... Read more

Like Save

ਦਰਬਾਰ ਸਾਹਿਬ ਤੇ ਹਮਲਾ

4 ਜੁਲਾਈ 1955 ਦਰਬਾਰ ਸਾਹਿਬ ਤੇ ਹਮਲਾ ਭਾਰਤ ਆਜ਼ਾਦ ਹੋਏ ਨੂੰ ਅਜੇ 8 ਸਾਲ ਵੀ ਨਹੀਂ ਸੀ ਹੋਏ ਸੀ ਕਿ ਭਾਰਤੀ ਹਕੂਮਤ ਵੱਲੋਂ 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਕਰ ਦਿੱਤਾ। ਇਸ ਹਮਲੇ ਦਾ ਮੁੱਖ ਕਾਰਨ ਸੀ ਕਿ 1947 ਤੋਂ ਪਹਿਲਾਂ ਜੋ ਸਿੱਖਾਂ ਦੇ ਨਾਲ ਵਾਅਦੇ ਕੀਤੇ ਉਨ੍ਹਾਂ ਵਾਅਦਿਆਂ ਤੋਂ ਜਵਾਹਰ ਲਾਲ ਨਹਿਰੂ ਸਾਫ ਮੁੱਕਰ ਗਿਆ ,... Read more

ਦਰਬਾਰ ਸਾਹਿਬ ਤੇ ਹਮਲਾ
Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 05 ਅਗਸਤ 2025

ਅੰਗ: 545ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ... Read more

Like Save