Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 16 ਦਸੰਬਰ 2025

ਅੰਗ: 614
ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥
ਅਰਥ: ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ॥੧॥ ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ॥ ਰਹਾਉ ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ॥੨॥ ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ। ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ॥੩॥ ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ। ਨਾਨਕ ਜੀ ਆਖਦੇ ਹਨ- ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ॥੪॥੧੦॥੨੧॥
Like Save

Join the conversation

Loading comments…

Sign in to comment or join the discussion.

More from the community

You may also enjoy these stories

💐 Ruby of the day 💐 ਸਾਡੇ ਵਿੱਚੋਂ ਬਹੁਤੇ ਲੋਕ ਆਪਣੇ ਸੁਪਨਿਆਂ ਨੂੰ ਇਸ ਕਰਕੇ ਨ

💐 Ruby of the day 💐 ਸਾਡੇ ਵਿੱਚੋਂ ਬਹੁਤੇ ਲੋਕ ਆਪਣੇ ਸੁਪਨਿਆਂ ਨੂੰ ਇਸ ਕਰਕੇ ਨਹੀਂ ਜਿਉਂਦਾ ਰੱਖ ਸਕੇ ਕਿਉਂਕਿ ਅਸੀਂ ਆਪਣੇ ਡਰ ਜਿਉਂਦੇ ਰੱਖੇ ਹੋਏ ਹਨ । हम में से अधिकांश लोग अपने सपनों को इस लिए ज़िंदा नहीं रख पाते क्योंकि हमने अपने डरों को ज़िंदा रखा हुआ है । Too many of us are not living our dr... Read more

Like Save

भाई कटारू जी और गुरु अर्जन देव जी

श्री गुरु अर्जन देव जी का एक सिख भाई कटारू हुआ, जो पाकिस्तान के ग़ज़नी शहर में रहता था। उस समय जो राशन डिपो होते थे, उनका सारा चार्ज सूबेदार के पास होता था। भाई कटारू सूबेदार के पास तौलने वाले की नौकरी करता था। वह लोगों को राशन देता था और गुरु अर्जन देव जी से चरण पाहुल प्राप... Read more

भाई कटारू जी और गुरु अर्जन देव जी
Like Save

ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਪੰਥ ਦਾ ਜਥੇਦਾਰ ਥਾਪ ਕੇ ਪੰਜਾਬ ਵਲ ਤੋਰਨਾ (4 ਅਕਤੂਬਰ 1708)

4 ਅਕਤੂਬਰ 1708 ਵਾਲੇ ਦਿਨ, ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਪੰਥ ਦਾ ਜਥੇਦਾਰ ਥਾਪ ਕੇ, ਖਾਲਸਾ ਰਾਜ ਕਾਇਮ ਕਰਨ ਦੇ ਲਈ ਪੰਜਾਬ ਵਲ ਤੋਰਿਆ: ਗੁਰਦੀਪ ਸਿੰਘ ਜਗਬੀਰ (ਡਾ.) 4 ਅਕਤੂਬਰ 1708 ਵਾਲੇ ਦਿਨ ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਬਾਬਾ ਸਾਹਿਬ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਪੰਥ ਦਾ... Read more

ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਪੰਥ ਦਾ ਜਥੇਦਾਰ ਥਾਪ ਕੇ ਪੰਜਾਬ ਵਲ ਤੋਰਨਾ (4 ਅਕਤੂਬਰ 1708)
Like Save