Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 16 ਦਸੰਬਰ 2025

ਅੰਗ: 654
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥
Like Save

Join the conversation

Loading comments…

Sign in to comment or join the discussion.

More from the community

You may also enjoy these stories

*ਹਰਖ ਸੋਗ ਦੁਹੁ ਮਾਹਿ ਨਿਰਾਲਾ ਕਰਣੈਹਾਰੁ ਪਛਾਤਾ॥* ਗੁਰੂ ਅਰਜਨ ਦੇਵ ਜੀ 498 ਰਾਗ ਗੂ

*ਹਰਖ ਸੋਗ ਦੁਹੁ ਮਾਹਿ ਨਿਰਾਲਾ ਕਰਣੈਹਾਰੁ ਪਛਾਤਾ॥* ਗੁਰੂ ਅਰਜਨ ਦੇਵ ਜੀ 498 ਰਾਗ ਗੂਜਰੀ ਜੋ ਮਨੁੱਖ ਸਦਾ ਸਿਰਜਣਹਾਰ ਅਕਾਲ ਪੁਰਖ ਵਾਹਿਗੁਰੂ ਨਾਲ ਸਾਂਝ ਪਾਈ ਰੱਖਦਾ ਹੈ, ਉਹ ਖ਼ੁਸ਼ੀ ਤੇ ਗ਼ਮੀ ਦੋਹਾਂ ਤੋਂ ਹਮੇਸ਼ਾਂ ਨਿਰਲੇਪ ਰਹਿੰਦਾ ਹੈ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ।।

Like Save

संध्या वेले का हुक्मनामा - 25 अक्टूबर 2026

अंग: 671धनासरी मः ५ ॥ जब ते दरसन भेटे साधू भले दिनस ओइ आए ॥ महा अनंदु सदा करि कीरतनु पुरख बिधाता पाए ॥१॥ अब मोहि राम जसो मनि गाइओ ॥ भइओ प्रगासु सदा सुखु मन महि सतिगुरु पूरा पाइओ ॥१॥ रहाउ ॥ गुण निधानु रिद भीतरि वसिआ ता दूखु भरम भउ भागा ॥ भई परापति वसतु अगोचर राम नामि रंगु लाग... Read more

Like Save

evening hukamnama - 12 June 2026

ang: 688Dhanaasaree Mahalaa 1 ॥ Jeevaa terai Naae man anand hai Jeeo ॥ Saacho saachaa Naau gun Govind hai Jeeo ॥ Gur giaan apaaraa sirjanhaaraa jin sirjee tin goee ॥ Parvaanaa aaiaa hukam pathaaiaa fer na sakai koee ॥ Aape kar vekhai sir sir lekhai aape surat bujhaaee ॥ Naan... Read more

Like Save